ਸਰਕਾਰੀ ਮੁਲਾਜ਼ਮਾਂ ਦੇ ਮੋਬਾਈਲ ਭੱਤਿਆਂ ‘ਚ ਕਟੌਤੀ ਕਰਨ ਦੇ ਫ਼ੈਸਲੇ ਨੂੰ ਲਿਆ ਗਿਆ ਵਾਪਸ

ਚੰਡੀਗੜ੍ਹ, 14 ਅਕਤੂਬਰ (ਨਿਊਜ਼ ਪੰਜਾਬ) – ਪੰਜਾਬ ਸਰਕਾਰ ਦੁਆਰਾ ਸਰਕਾਰੀ ਮੁਲਾਜ਼ਮਾਂ ਦੇ ਮੋਬਾਈਲ ਭੱਤਿਆਂ ‘ਚ ਕਟੌਤੀ ਕਰਨ ਦੇ ਫ਼ੈਸਲੇ ਨੂੰ ਵਾਪਸ ਲੈ ਲਿਆ ਗਿਆ ਹੈ। ਹੁਣ ਮੁੜ ਤੋਂ ਪੁਰਾਣੇ ਮੋਬਾਈਲ ਭੱਤੇ ਲਾਗੂ ਰਹਿਣਗੇ। ਸਰਕਾਰ ਵੱਲੋਂ ਇਸ ਸਬੰਧ ਵਿਚ ਲਿਖਤੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।