ਭਾਜਪਾ ਪ੍ਰਧਾਨ ‘ਤੇ ਹੋਏ ਹਮਲੇ ਦੇ ਸਬੰਧ ‘ਚ ਟਾਂਡਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਕੀਤਾ ਦਰਜ

ਟਾਂਡਾ ਉੜਮੁੜ, 14 ਅਕਤੂਬਰ (ਨਿਊਜ਼ ਪੰਜਾਬ) — ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਗੱਡੀ ‘ਤੇ ਹੋਏ ਹਮਲੇ ਦੇ ਸਬੰਧ ‘ਚ ਟਾਂਡਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਿਕ ਪੁਲਿਸ ਨੇ ਬੀਤੀ ਦੇਰ ਰਾਤ ਅਸ਼ਵਨੀ ਸ਼ਰਮਾ ਦੇ ਪੀ. ਐੱਸ. ਓ. ਹਰੀ ਸਿੰਘ ਦੇ ਬਿਆਨ ‘ਤੇ ਇਹ ਮਾਮਲਾ ਟਾਂਡਾ ਪੁਲਸ ਨੇ ਧਾਰਾ 341, 427, 148, 149 ਹੇਠ ਮਾਮਲਾ ਦਰਜ ਕੀਤਾ ਹੈ।