ਦਲਿਤ ਭਾਈਚਾਰੇ ਵੱਲੋਂ ਮੋਦੀ ਯੋਗੀ ਦਾ ਪੁਤਲਾ ਫੂਕਿਆ
ਨਿਹਾਲ ਸਿੰਘ ਵਾਲਾ (ਮੋਗਾ) 14 ਅਕਤੂਬਰ (ਨਿਊਜ਼ ਪੰਜਾਬ) – ਬਾਲਮੀਕਿ ਮਜ਼੍ਹਬੀ ਸਿੱਖ ਮਹਾਂਸਭਾ ਮੋਗਾ ਅਤੇ ਤਹਿਸੀਲ ਨਿਹਾਲ ਸਿੰਘ ਵਾਲਾ ਦੀਆਂ ਭਰਾਤਰੀ ਜਥੇਬੰਦੀਆਂ ਵੱਲੋਂ ਯੂ.ਪੀ. ਦੇ ਹਾਥਰਸ ਵਿਚ ਸਮੂਹਿਕ ਜਬਰ ਜਨਾਹ ਦੀ ਪੀੜਤ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਐਸ.ਡੀ.ਐਮ. ਦਫ਼ਤਰ ਅੱਗੇ ਰੋਸ ਧਰਨਾ ਲਗਾਇਆ ਗਿਆ। ਇਸ ਰੋਸ ਧਰਨੇ ਨੂੰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇਸ਼ ਅੰਦਰ ਮੋਦੀ ਯੋਗੀ ਦੀ ਸਰਕਾਰ ਵੱਲੋਂ ਜਿੱਥੇ ਕਿਸਾਨਾਂ ਨੂੰ ਬਰਬਾਦ ਕਰਨ ਲਈ ਕਾਰਪੋਰੇਟ ਘਰਾਨਿਆਂ ਲਈ ਨਵੇਂ ਕਾਨੂੰਨ ਬਣਾ ਕੇ ਕਿਸਾਨਾਂ ਨੂੰ ਜ਼ਮੀਨਾਂ ਤੋਂ ਵਾਂਝਿਆਂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉੱਥੇ ਦਲਿਤ ਸਮਾਜ ਭਾਈਚਾਰੇ ਖਿਲਾਫ਼ ਬਹੁਤ ਘਟੀਆ ਕਿਸਮ ਦੀਆਂ ਨੀਤੀਆਂ ਬਣਾ ਕੇ ਜ਼ਬਰ ਜੁਲਮ ਕੀਤੇ ਜਾ ਰਹੇ ਹਨ। ਇਸ ਮੌਕੇ ਨਿਹਾਲ ਸਿੰਘ ਵਾਲਾ ਦੇ ਮੁੱਖ ਚੌਂਕ ਵਿਚ ਉਕਤ ਜਥੇਬੰਦੀਆਂ ਵੱਲੋਂ ਮੋਦੀ ਯੋਗੀ ਦਾ ਪੁਤਲਾ ਫੂਕਦਿਆਂ ਕੇਂਦਰ ਦੀ ਮੋਦੀ ਸਰਕਾਰ ਅਤੇ ਯੂ.ਪੀ. ਦੀ ਯੋਗੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।