ਕਿਸਾਨਾਂ ਦੀ ਪਿੱਠ ‘ਚ ਛੁਰਾ ਖੋਭਿਆ ਗਿਆ – ਸੁਖਬੀਰ ਬਾਦਲ
ਜਲੰਧਰ, 14 ਅਕਤੂਬਰ (ਨਿਊਜ਼ ਪੰਜਾਬ)- ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਵਿਚਕਾਰ ਦਿੱਲੀ ਵਿਚ ਹੋਈ ਮੀਟਿੰਗ ਬੇਸਿੱਟਾ ਰਹਿਣ ‘ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਤੀਕਿਰਿਆ ਦਿੰਦੇ ਹੋਏ ਟਵੀਟ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਧੋਖਾ ਦੇਣਾ ਹੈਰਾਨਕੁਨ ਹੈ। ਅੰਨਦਾਤਾ ਦੀ ਪਿੱਠ ‘ਚ ਛੁਰਾ ਮਾਰਨਾ ਤੇ ਉਨ੍ਹਾਂ ਨਾਲ ਚਾਲਾਂ ਖੇਡਣੀਆਂ ਦੇਸ਼ ਦੇ ਹਿਤ ਦੇ ਖਿਲਾਫ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਦਿੱਲੀ ਬੁਲਾਉਣਾ ਅਤੇ ਐੱਨਡੀਏ ਮੰਤਰੀਆਂ ਨੂੰ ਪੰਜਾਬ ਭੇਜ ਦੇਣਾ, ਇਹ ਸਾਬਤ ਕਰਦਾ ਹੈ ਕਿ ਕਿਵੇਂ ਕੇਂਦਰ ਸਰਕਾਰ ਕਿਸਾਨ ਆਗੂਆਂ ਨੂੰ ਦੋਗਲੀਆਂ ਗੱਲਾਂ ਅਤੇ ਕਪਟ ਦੇ ਮਾਇਆਜਾਲ਼ ‘ਚ ਉਲਝਾ ਰਹੀ ਹੈ।