ਕਲ ਤੋਂ ਜਰਨੇਟਰ ਚਲਾਉਣ ‘ਤੇ ਪਾਬੰਦੀ

ਨਿਊਜ਼ ਪੰਜਾਬ
ਨਵੀ ਦਿੱਲੀ , 14 ਅਕਤੂਬਰ – ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ ਰਾਜਧਾਨੀ ਵਿੱਚ ਵੱਧ ਰਹੇ ਪ੍ਰਦੂਸ਼ਣ ਬਾਰੇ ਅੱਜ ਇੱਕ ਵੱਡਾ ਫੈਸਲਾ ਲੈਂਦਿਆਂ ਕੱਲ ਵੀਰਵਾਰ ਤੋਂ ਹੀ ਜ਼ਰੂਰੀ ਜਾਂ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਡੀਜ਼ਲ, ਪੈਟਰੋਲ ਜਾਂ ਮਿੱਟੀ ਦੇ ਤੇਲ ਨਾਲ ਚੱਲਣ ਵਾਲੀਆਂ ਸਾਰੀਆਂ ਕਿਸਮਾਂ ਦੇ ਜਨਰੇਟਰ ਸੈਟਾਂ ਦੀ ਵਰਤੋਂ ਤੇ ਪਾਬੰਦੀ ਲਾ ਦਿੱਤੀ ਹੈ , ਦਿੱਲੀ ਵਿੱਚ ਪ੍ਰਦੂਸ਼ਣ ਦੀ ਸਥਿਤੀ ਦਿਨੋ ਦਿਨ ਵਿਗੜਦੀ ਹੀ ਜਾ ਰਹੀ ਹੈ |