ਖੇਤੀ ਕਾਨੂੰਨਾਂ ਦੇ ਖਿਲਾਫ ਅੰਦੋਲਨ ਕਰ ਰਹੇ ਬਜ਼ੁਰਗ ਕਿਸਾਨ ਦੀ ਹੋਈ ਮੌਤ

ਸੰਗਰੂਰ, 15 ਅਕਤੂਬਰ (ਨਿਊਜ਼ ਪੰਜਾਬ) – ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਦੌਰਾਨ ਸੰਗਰੂਰ ਵਿਖੇ ਇਕ 65 ਸਾਲਾ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ । ਕਿਰਤੀ ਕਿਸਾਨ ਯੂਨੀਅਨ ਦੇ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਕਿਸਾਨ ਲਾਭ ਸਿੰਘ ਦੀ ਰੇਲਵੇ ਸਟੇਸ਼ਨ ਸੰਗਰੂਰ ‘ਤੇ ਮੌਤ ਹੋ ਗਈ ਹੈ।