ਕਾਂਗਰਸ ਜ਼ਿਲ੍ਹਾ ਸਕੱਤਰ ਦੇ ਕਰਜ਼ਾਈ ਕਿਸਾਨ ਪਿਤਾ ਵੱਲੋਂ ਖ਼ੁਦਕੁਸ਼ੀ
ਮਾਹਿਲਪੁਰ (ਹੁਸ਼ਿਆਰਪੁਰ), 15 ਅਕਤੂਬਰ (ਨਿਊਜ਼ ਪੰਜਾਬ) – ਮਾਹਿਲਪੁਰ ਦੇ ਨਜ਼ਦੀਕ ਪਿੰਡ ਟੂਟੋਮਜਾਰਾ ਤੋਂ ਜ਼ਿਲ੍ਹਾ ਕਾਂਗਰਸ ਦੇ ਸਕੱਤਰ ਬਲਵਿੰਦਰ ਸਿੰਘ ਬਿੰਦੂ ਮਾਨ ਦੇ ਕਿਸਾਨ ਪਿਤਾ ਕੁਲਵੀਰ ਸਿੰਘ ਜਿਨ੍ਹਾਂ ਵੱਖ ਵੱਖ ਬੈਂਕਾਂ ਤੋਂ ਕਰਜ਼ਾ ਲਿਆ ਹੋਇਆ ਸੀ ਨੇ ਕਰਜ਼ੇ ਤੋਂ ਦੁਖੀ ਹੋ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮ ਹੱਤਿਆ ਕਰ ਲਈ। ਥਾਣਾ ਮਾਹਿਲਪੁਰ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।