ਭਾਜਪਾ ਯੁਵਾ ਮੋਰਚਾ ਵਲੋਂ ਕੈਪਟਨ ਤੇ ਬਿੱਟੂ ਖਿਲਾਫ਼ ਪ੍ਰਦਰਸ਼ਨ

ਲੁਧਿਆਣਾ, 15 ਅਕਤੂਬਰ (ਨਿਊਜ਼ ਪੰਜਾਬ) – ਭਾਜਪਾ ਯੁਵਾ ਮੋਰਚਾ ਵਲੋਂ ਅੱਜ ਸਥਾਨਕ ਘੰਟਾ ਘਰ ਚੌਂਕ ਵਿਖੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਹੋਏ ਹਮਲੇ ਦੇ ਰੋਸ ਵਜੋਂ ਸੂਬਾ ਪ੍ਰਧਾਨ ਯੁਵਾ ਮੋਰਚਾ ਭਾਨੂ ਪ੍ਰਤਾਪ ਦੇ ਨਿਰਦੇਸ਼ ਅਨੁਸਾਰ ਪ੍ਰਦਰਸ਼ਨ ਕੀਤਾ ਗਿਆ, ਭਾਜਪਾਈਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਵੀ ਫੂਕਿਆ।