ਸ੍ਰੀ ਮੁਕਤਸਰ ਸਾਹਿਬ: ਵਿਜੇ ਸਾਂਪਲਾ, ਗੋਰਾ ਪਠੇਲਾ ਅਤੇ ਕਈ ਆਗੂਆਂ ਨੂੰ ਪੁਲਿਸ ਹਿਰਾਸਤ ਵਿਚ ਲਿਆ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਨਿਊਜ਼ ਪੰਜਾਬ)-ਸ੍ਰੀ ਮੁਕਤਸਰ ਸਾਹਿਬ ਤੋਂ ਅਬੋਹਰ ਰੋਡ ’ਤੇ ਪੈਂਦੇ ਪਿੰਡ ਮਹਾਂਬੱਧਰ ਵਿਖੇ ਕਿਸਾਨ ਜਥੇਬੰਦੀਆਂ ਅਤੇ ਭਾਰਤੀ ਜਨਤਾ ਪਾਰਟੀ ਦੇ ਟਕਰਾਅ ਨੂੰ ਰੋਕਣ ਲਈ ਪੁਲਿਸ ਵਲੋਂ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਆਦਿ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ ਅਤੇ ਸ੍ਰੀ ਮੁਕਤਸਰ ਸਾਹਿਬ ਵੱਲ ਨੂੰ ਲੈ ਗਏ। ਕਿਸਾਨ ਜਥੇਬੰਦੀਆਂ ਵਲੋਂ ਸੜਕ ’ਤੇ ਧਰਨਾ ਜਾਰੀ ਹੈ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।