ਰੇਲਵੇ ਟਰੈਕ ਦੇਵੀਦਾਸਪੁਰਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚੱਲ ਰਿਹਾ ਧਰਨਾ 22ਵੇਂ ਦਿਨ ਵੀ ਜਾਰੀ

ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਤੇ ਜਾਇਜ ਮੰਗਾਂ ਮੰਨਣ ਤੋ ਪਾਸਾ ਵੱਟ ਰਹੀ-ਜਰਮਨਜੀਤ ਸਿੰਘ ਬੰਡਾਲਾ
ਜੰਡਿਆਲਾ ਗੁਰੂ (ਅੰਮ੍ਰਿਤਸਰ), 15 ਅਕਤੂਬਰ (ਨਿਊਜ਼ ਪੰਜਾਬ) – ਅੱਜ ਰੇਲਵੇ ਟਰੈਕ ਦੇਵੀਦਾਸਪੁਰਾ(ਜੰਡਿਆਲਾ ਗੁਰੂ) ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚੱਲ ਰਿਹਾ ਅੰਦੋਲਨ ਦੇ ਅੱਜ 22ਵੇਂ ਦਿਨ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਵੱਡੀ ਤਾਦਾਦ ਵਿਚ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਨਿਆਂ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਮੰਨਣ ਤੋ ਪਾਸਾ ਵੱਟ ਰਹੀ ਹੈ , ਪ੍ਰੰਤੂ ਮੰਗਾਂ ਨਾਂ ਮੰਨੇ ਜਾਣ ਤੱਕ ਇਹ ਸੰਘਰਸ਼ ਨਿਰੰਤਰ ਜਾਰੀ ਰਹੇਗਾ।