ਅਕਾਲ ਯੂਥ ਸੰਸਥਾ ਦਾ ਅਰਦਾਸ ਉਪਰੰਤ ਆਗਾਜ਼

ਅੰਮ੍ਰਿਤਸਰ, 15 ਅਕਤੂਬਰ (ਨਿਊਜ਼ ਪੰਜਾਬ) – ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਅਗਵਾਈ ਹੇਠ ਅੱਜ ਅਕਾਲ ਯੂਥ ਸੰਸਥਾ ਦਾ ਆਗਾਜ਼ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘਾ ਵੱਲੋਂ ਅਰਦਾਸ ਕਰਕੇ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰੋ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਅਤੇ ਪੰਥ ਦੀ ਸਮੱਸਿਆਵਾਂ ਦਾ ਹੱਲ ਕੱਢਣ ਲਈ ਨੌਜਵਾਨਾਂ ਨੂੰ ਅਕਾਲ ਯੂਥ ਦੇ ਮੰਚ ‘ਤੇ ਇਕੱਠਾ ਹੋਣ ਲਈ ਇਹ ਸਦਾ ਦਿੱਤਾ ਗਿਆ ਹੈ ਤਾਂ ਜੋ ਨੌਜਵਾਨਾਂ ਦੇ ਸ਼ਕਤੀਕਰਨ ਨਾਲ ਨਵੀਂ ਲੀਡਰਸ਼ਿਪ ਦੀ ਸ਼ੁਰੂਆਤ ਕੀਤੀ ਜਾ ਸਕੇ।