ਨਿਹੰਗ ਨੇ ਨਿਹੰਗ ਸਿੰਘ ਦਾ ਕਤਲ ਕੀਤਾ

ਝਬਾਲ, (ਅੰਮ੍ਰਿਤਸਰ), 15 ਅਕਤੂਬਰ (ਨਿਊਜ਼ ਪੰਜਾਬ) – ਬੀਤੀ ਰਾਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਪੜਾਅ ਲਗਾ ਕੇ ਬੈਠੇ ਤਰਨਾ ਦਲ ਦੇ ਨਿਹੰਗ ਸਿੰਘਾਂ ਵਿਚਾਲੇ ਹੋਈ ਮਾਮੂਲੀ ਤਕਰਾਰ ਤੋਂ ਬਾਅਦ ਸੋਨੂੰ ਪੁੱਤਰ ਖੁਸ਼ੀ ਰਾਮ ਵਾਸੀ ਬੂਟਾ ਮੰਡੀ ਜਲੰਧਰ ਨੇ ਆਪਣੇ ਸਾਥੀ ਨਿਹੰਗ ਸਿੰਘ ਪੁੱਤਰ ਚਰਨ ਸਿੰਘ ਵਾਸੀ ਮਾਲੂਵਾਲ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।