ਕਾਂਗਰਸ ਨੇ ਕਿਸਾਨਾਂ ਲਈ ਕੁੱਝ ਨਹੀਂ ਕੀਤਾ – ਸਮ੍ਰਿਤੀ ਇਰਾਨੀ ਨੇ ਵਰਚੂਅਲ ਮੀਟਿੰਗ ਦੌਰਾਨ ਕਿਹਾ
ਜਲੰਧਰ, 15 ਅਕਤੂਬਰ (ਨਿਊਜ਼ ਪੰਜਾਬ)- ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਰੋਹ ਦੇ ਮੱਦੇਨਜ਼ਰ ਕੇਂਦਰ ਦੀ ਮੋਦੀ ਸਰਕਾਰ ਵਿਚ ਮੰਤਰੀ ਸਮ੍ਰਿਤੀ ਇਰਾਨੀ ਵਲੋਂ ਵਰਚੂਅਲ ਮੀਟਿੰਗ ਆੜ੍ਹਤੀਆਂ ਨਾਲ ਕੀਤੀ ਜਾ ਰਹੀ ਹੈ। ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇ ਵਰਕਰਾਂ ਨੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਹਮਲਾ ਕਰਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਹਿਤ ‘ਚ ਹੈ।