ਮੁੱਖ ਖ਼ਬਰਾਂਪੰਜਾਬ

ਪੰਜਾਬ ਸਰਕਾਰ ਨੇ ਸੂਬੇ ‘ਚ ਓ. ਪੀ. ਡੀ. ਸੇਵਾਵਾਂ ਬਹਾਲ ਕਰਨ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ, 15 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ‘ਚ ਓ. ਪੀ. ਡੀ. ਸੇਵਾਵਾਂ ਅਤੇ ਇਲੈਕਟਿਵ ਸਰਜਰੀਆਂ ਦੀ ਬਹਾਲੀ ਦੇ ਹੁਕਮ ਦਿੱਤੇ ਹਨ। ਨਾਲ ਹੀ ਆਗਾਮੀ ਤਿਉਹਾਰਾਂ ਅਤੇ ਸਰਦੀਆਂ ਦੇ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਸਾਰੇ ਸਬੰਧਿਤ ਵਿਭਾਗਾਂ ਨੂੰ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।