ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਮੌਤ, 12 ਨਵੇਂ ਮਾਮਲੇ ਆਏ ਸਾਹਮਣੇ
ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਨਿਊਜ਼ ਪੰਜਾਬ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਮਰੀਜ਼ ਗਿੱਦੜਬਾਹਾ ਨਾਲ ਸਬੰਧਿਤ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ‘ਚ ਕੋਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚ ਸ੍ਰੀ ਮੁਕਤਸਰ ਸਾਹਿਬ ਦੇ 7, ਮਲੋਟ ਦੇ 3 ਅਤੇ ਗਿੱਦੜਬਾਹਾ ਦੇ 2 ਮਰੀਜ਼ ਸ਼ਾਮਿਲ ਹਨ।