ਹੁਸ਼ਿਆਰਪੁਰ ‘ਚ ਕੋਰੋਨਾ ਦੇ 32 ਹੋਰ ਮਾਮਲੇ ਆਏ ਸਾਹਮਣੇ
ਹੁਸ਼ਿਆਰਪੁਰ, 15 ਅਕਤੂਬਰ (ਨਿਊਜ਼ ਪੰਜਾਬ)- ਜ਼ਿਲ੍ਹੇ ‘ਚ 32 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 5225 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ 1942 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ ‘ਚ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਬਲਾਕਾਂ ਨਾਲ ਸਬੰਧਿਤ 32 ਸੈਂਪਲ ਪਾਜ਼ੀਟਿਵ ਆਏ ਹਨ।