ਕੋਰੋਨਾ ਵਾਇਰਸ- ਅੰਤਰਰਾਸ਼ਟਰੀ ਮਹਿਲਾ ਦਿਵਸ ਸੰਬੰਧੀ ਸਮਾਗਮ ਰੱਦ

ਲੁਧਿਆਣਾ, 6 ਮਾਰਚ ( ਨਿਊਜ਼ ਪੰਜਾਬ )-ਸੂਬੇ ਵਿੱਚ ਭਿਆਨਕ ਬਿਮਾਰੀ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਉਠਾਏ ਜਾ ਰਹੇ ਕਦਮਾਂ ਤਹਿਤ ਮਿਤੀ 7 ਮਾਰਚ ਅਤੇ 8 ਮਾਰਚ ਦੇ ਅੰਤਰਰਾਸ਼ਟਰੀ ਮਹਿਲਾ ਦਿਵਸ ਸਮਾਗਮ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤੇ ਗਏ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀਮਤੀ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਸੰਬੰਧੀ ਜ਼ਿਲ•ਾ ਪ੍ਰਸਾਸ਼ਨ ਵੱਲੋਂ ਮਿਤੀ 7 ਮਾਰਚ ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਸਮਾਗਮ ਰੱਖਿਆ ਗਿਆ ਸੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਭਾਗ ਲੈਣਾ ਸੀ। ਇਸੇ ਤਰ•ਾਂ ਮਿਤੀ 8 ਮਾਰਚ ਨੂੰ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਔਰਤ ਦਿਵਸ ਸੰਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜ਼ਿਲ•ਾ ਪੱਧਰੀ ਸਮਾਗਮ ਕਰਵਾਇਆ ਜਾਣਾ ਸੀ। ਜਿਸ ਵਿੱਚ ਵੀ ਵੱਡੀ ਗਿਣਤੀ ਵਿੱਚ ਔਰਤਾਂ ਨੇ ਭਾਗ ਲੈਣਾ ਸੀ।
ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦਿਆਂ ਫਿਲਹਾਲ ਇਹ ਸਮਾਗਮ ਅਗਲੇ ਹੁਕਮਾਂ ਤੱਕ ਰੱਦ ਕੀਤੇ ਜਾਂਦੇ ਹਨ।