ਮੁੱਖ ਖ਼ਬਰਾਂਪੰਜਾਬ

ਮਾਪਿਆਂ ਦੇ ਇਕਲੌਤੇ ਪੁੱਤਰ ਨੇ ਗਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕੀਤੀ

ਸੰਘੋਲ (ਫਤਿਹਗੜ੍ਹ ਸਾਹਿਬ) , 16 ਅਕਤੂਬਰ (ਨਿਊਜ਼ ਪੰਜਾਬ) – ਨਜ਼ਦੀਕੀ ਪਿੰਡ ਖੰਟ ਵਿਖੇ ਮਾਪਿਆਂ ਦੇ ਇਕਲੌਤੇ 19 ਸਾਲਾ ਪੁੱਤਰ ਨੇ ਆਰਥਿਕ ਤੰਗੀ ਅਤੇ ਦਿਮਾਗ਼ੀ ਪ੍ਰੇਸ਼ਾਨੀ ਦੇ ਚੱਲਦਿਆਂ ਗਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਸਬੰਧੀ ਪਿੰਡ ਦੇ ਸਰਪੰਚ ਬਲਵੀਰ ਸਿੰਘ ਨੇ ਦੱਸਿਆ ਕੇ ਦਲਿਤ ਭਾਈਚਾਰੇ ਨਾਲ ਸਬੰਧਿਤ ਲਖਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਜੋ ਕਿ ਆਰਥਿਕ ਤੰਗੀ ਕਾਰਨ ਦਿਮਾਗ਼ੀ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ।