ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਕੇਂਦਰ ਦਾ ਮਕਸਦ – ਠਾਕੁਰ
ਲੁਧਿਆਣਾ, 16 ਅਕਤੂਬਰ (ਨਿਊਜ਼ ਪੰਜਾਬ) – ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਹੋਰ ਰਾਜਨੀਤਕ ਪਾਰਟੀਆਂ ਦਾ ਮਕਸਦ 2022 ਦੀ ਚੋਣ ਜਿੱਤਣ ਲਈ ਗੁੰਮਰਾਹਕੁੰਨ ਪ੍ਰਚਾਰ ਕਰਨਾ ਹੈ, ਜਦਕਿ ਨਰਿੰਦਰ ਮੋਦੀ ਸਰਕਾਰ ਦਾ ਮਕਸਦ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਦਾ ਠੇਕਾ ਨਹੀਂ ਹੋਵੇਗਾ, ਸਗੋਂ ਸਿਰਫ਼ ਜਿਨਸ ਦਾ ਠੇਕਾ ਹੋਵੇਗਾ।