ਨਿੱਝਰਪੁਰਾ ਟੋਲ ਪਲਾਜ਼ਾ ‘ਤੇ ਕਿਸਾਨਾਂ ਵੱਲੋਂ ਲਾਇਆ ਧਰਨਾ 8ਵੇਂ ਦਿਨ ਵੀ ਜਾਰੀ

ਕਿਸਾਨਾਂ ਵਿਰੁੱਧ ਆਰਡੀਨੈਂਸ ਵਾਪਸ ਨਾ ਲਏ ਜਾਣ ਤੱਕ ਸੰਘਰਸ਼ ਜਾਰੀ ਰਹੇਗਾ – ਹਰਜਿੰਦਰ ਸਿੰਘ ਟਾਂਡਾ
ਜੰਡਿਆਲਾ ਗੁਰੂ (ਅੰਮ੍ਰਿਤਸਰ) , 16 ਅਕਤੂਬਰ (ਨਿਊਜ਼ ਪੰਜਾਬ)- ਕੇਂਦਰ ਸਰਕਾਰ ਦੇ ਹੈਂਕੜਬਾਜ਼ ਰਵੱਈਏ ਖਿਲਾਫ ਤੇ ਕਿਸਾਨਾਂ ਦੇ ਤਿੰਨ ਆਰਡੀਨੈਂਸ ਰੱਦ ਕਰਾਉਣ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਨੈਸ਼ਨਲ ਹਾਈਵੇ ‘ਤੇ ਪੈਂਦੇ ਨਿੱਝਰਪੁਰਾ ਟੋਲ ਪਲਾਜ਼ਾ ਵਿਖੇ ਲਾਇਆ ਧਰਨਾ ਅੱਜ 8ਵੇਂ ਦਿਨ ਵੀ ਨਿਰੰਤਰ ਜਾਰੀ ਹੈ। ਇਸ ਮੌਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਨੇ ਸੰਬੋਧਨ ਕਰਦਿਆ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਹਥਿਆਉਣ ਤੇ ਕਾਰਪੋਰੇਟ ਘਰਾਨਿਆਂ ਨੂੰ ਖੁਸ਼ ਕਰਨ ਤੇ ਤੁਲੀ ਹੋਈ ਹੈ।