ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਵਲੋਂ ਪੰਜਾਬੀ ਵਿਚ ਵਰਚੂਅਲ ਪ੍ਰੈਸ ਕਾਨਫ਼ਰੰਸ

ਲੁਧਿਆਣਾ, 16 ਅਕਤੂਬਰ (ਨਿਊਜ਼ ਪੰਜਾਬ) – ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਵਲੋਂ ਅੱਜ ਪੰਜਾਬੀ ਵਿਚ ਵਰਚੂਅਲ ਪ੍ਰੈਸ ਕਾਨਫ਼ਰੰਸ ਰਾਹੀਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਠਾਕੁਰ ਨੇ ਨਵੇਂ ਖੇਤੀ ਕਾਨੂੰਨਾਂ ਦੀ ਜਾਣਕਾਰੀ ਦਿੰਦਿਆਂ ਇਨ੍ਹਾਂ ਨੂੰ ਕਿਸਾਨਾਂ ਦੇ ਹਿੱਤ ਵਿਚ ਦੱਸਿਆ। ਉਨ੍ਹਾਂ ਕਿਹਾ ਕਿ ਭਾਜਪਾ ਅਸਲ ਵਿਚ ਕਿਸਾਨਾਂ ਦੀ ਹਿਤੈਸ਼ੀ ਹੈ ਅਤੇ ਘੱਟੋ-ਘੱਟ ਖਰੀਦ ਮੁੱਲ ਵੀ ਭਾਜਪਾ ਨੇ ਹੀ ਦੇਣ ਦਾ ਐਲਾਨ ਕੀਤਾ ਸੀ। ਕੋਰੋਨਾ ਮਹਾਂਮਾਰੀ ਦੌਰਾਨ ਮੋਦੀ ਸਰਕਾਰ ਨੇ 96 ਹਜ਼ਾਰ ਕਰੋੜ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਹੈ। ਉਨਾਂ ਕਿਹਾ ਕਿ ਪਿਛਲੇ ਡੇਢ ਸਾਲਾਂ ਵਿਚ ਕਿਸਾਨਾਂ ਦੇ ਖਾਤੇ ਵਿਚ 95 ਹਜ਼ਾਰ ਕਰੋੜ ਰੁਪਏ ਤੋਂ ਵੱਧ ਪਾਏ। ਇਸ ਮੌਕੇ ਗੁਰਦੇਵ ਸ਼ਰਮਾ ਦੇਵੀ ਸੂਬਾ ਖਜਾਨਚੀ, ਸੁਖਮਿੰਦਰਪਾਲ ਸਿੰਘ ਗਰੇਵਾਲ ਕੌਮੀ ਸਕੱਤਰ ਭਾਜਪਾ ਕਿਸਾਨ ਸੈਲ, ਬਿਕਰਮਜੀਤ ਸਿੰਘ ਚੀਮਾ ਸੂਬਾ ਪ੍ਰਧਾਨ ਭਾਜਪਾ ਕਿਸਾਨ ਸੈਲ, ਪੁਸ਼ਪਿੰਦਰ ਸਿੰਘਲ ਜ਼ਿਲਾ ਪ੍ਰਧਾਨ,ਕਤੇਂਦੂ ਸ਼ਰਮਾ ਜਨਰਲ ਸਕੱਤਰ,ਡਾ.ਸਤੀਸ਼ ਕੁਮਾਰ ਆਦਿ ਹਾਜ਼ਰ ਸਨ।