ਅਕਾਲੀ ਦਲ ਅੰਮ੍ਰਿਤਸਰ ਵੱਲੋਂ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ
ਅੰਮ੍ਰਿਤਸਰ, 16 ਅਕਤੂਬਰ (ਨਿਊਜ਼ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 328 ਲਾਪਤਾ ਪਾਵਨ ਸਰੂਪਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕਰਦਿਆਂ ਅੱਜ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ। ਇਸ ਮੌਕੇ ਅਕਾਲੀ ਦਲ ਦੇ ਜਨਰਲ ਸਕੱਤਰ ਜਸਕਰਨ ਸਿੰਘ, ਕਾਹਨ ਸਿੰਘ ਵਾਲਾ, ਭਾਈ ਜਵਾਹਰਕੇ, ਹਰਬੀਰ ਸਿੰਘ ਸੰਧੂ ਅਤੇ ਦਲ ਦੇ ਹੋਰ ਆਗੂ ਹਾਜ਼ਰ ਸਨ। ਇਸ ਉਪਰੰਤ ਗੱਲਬਾਤ ਕਰਦਿਆਂ ਸ. ਕਾਹਨ ਸਿੰਘ ਵਾਲਾ ਅਤੇ ਹਰਬੀਰ ਸਿੰਘ ਸੰਧੂ ਨੇ ਕਿਹਾ ਕਿ ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਫ਼ੌਜਦਾਰੀ ਕੇਸ ਦਰਜ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।