ਰੇਲਵੇ ਟਰੈਕ ਦੇਵੀਦਾਸਪੁਰਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚੱਲ ਰਿਹਾ ਧਰਨਾ 23ਵੇਂ ਦਿਨ ਵੀ ਜਾਰੀ
ਕਿਸਾਨ ਮਾਰੂ ਆਰਡੀਨੈਂਸ ਤੁਰੰਤ ਰੱਦ ਕੀਤਾ ਜਾਵੇ – ਚੱਬਾ, ਸਿੱਧਵਾਂ
ਜੰਡਿਆਲਾ ਗੁਰੂ (ਅੰਮ੍ਰਿਤਸਰ) , 16 ਅਕਤੂਬਰ (ਨਿਊਜ਼ ਪੰਜਾਬ) – ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਦੇਵੀਦਾਸਪੁਰਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚੱਲ ਰਹੇ ਅੰਦੋਲਨ ਦੇ ਅੱਜ 23ਵੇਂ ਦਿਨ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਵੱਡੀ ਤਾਦਾਦ ਵਿਚ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਨਿਆਂ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਗੁਰਬਚਨ ਸਿੰਘ ਚੱਬਾ ਅਤੇ ਹਰਪ੍ਰੀਤ ਸਿੰਘ ਸਿੱਧਵਾਂ ਨੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੀ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਕਿਸਾਨ ਮਾਰੂ ਆਰਡੀਨੈਂਸ ਤੁਰੰਤ ਰੱਦ ਕਰਨ ਦੀ ਪੁਰਜ਼ੋਰ ਮੰਗ ਕੀਤੀ ਗਈ।