ਬਾਲੀਵੁੱਡ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਬਰਦਾਸ਼ਤ ਤੋਂ ਬਾਹਰ – ਉੱਧਵ ਠਾਕਰੇ
ਮੁੰਬਈ, 16 ਅਕਤੂਬਰ (ਨਿਊਜ਼ ਪੰਜਾਬ)- ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਨੇ ਕਿਹਾ ਹੈ ਕਿ ਹਿੰਦੀ ਫ਼ਿਲਮ ਉਦਯੋਗ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਤੇ ਇਸ ਨੂੰ ਖ਼ਤਮ ਕਰਨ ਜਾਂ ਕਿਥੇ ਹੋਰ ਵਿਸਥਾਪਿਤ ਕੀਤੇ ਜਾਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿਚ ਕਈ ਏਜੰਸੀਆਂ ਵਲੋਂ ਕੀਤੀ ਜਾ ਰਹੀ ਜਾਂਚ ਤੇ ਮੀਡੀਆ ਕਵਰੇਜ ਨੂੰ ਲੈ ਕੇ ਠਾਕਰੇ ਦਾ ਬਿਆਨ ਸਾਹਮਣੇ ਆਇਆ ਹੈ। ਜਿਸ ਵਿਚ ਕੁੱਝ ਲੋਕਾਂ ਵਲੋਂ ਬਾਲੀਵੁੱਡ ਨੂੰ ਨਿਸ਼ਾਨਾ ਬਣਾਉਣ ਲਈ ਜਾਣਬੁੱਝ ਕੇ ਚਲਾਏ ਜਾਣ ਵਾਲੀ ਮੁਹਿੰਮ ਦੇ ਤੌਰ ‘ਤੇ ਦੇਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੁੰਬਈ ਨਾ ਕੇਵਲ ਦੇਸ਼ ਦੀ ਆਰਥਿਕ ਰਾਜਧਾਨੀ ਹੈ ਬਲਕਿ ਮਨੋਰੰਜਕ ਰਾਜਧਾਨੀ ਵੀ ਹੈ।