ਨਿਹਾਲ ਸਿੰਘ ਵਾਲਾ ਦੇ ਰਿਲਾਇੰਸ ਪੰਪ ਅੱਗੇ ਦਸਵੇਂ ਦਿਨ ਵੀ ਧਰਨੇ ‘ਤੇ ਡਟੇ ਕਿਸਾਨ

ਨਿਹਾਲ ਸਿੰਘ ਵਾਲਾ (ਮੋਗਾ) , 16 ਅਕਤੂਬਰ (ਡਾ: ਸਵਰਨਜੀਤ ਸਿੰਘ) – ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਦੇ ਵਿਰੋਧ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਨਿਹਾਲ ਸਿੰਘ ਵਾਲਾ ਵਿਖੇ ਬਾਘਾਪੁਰਾਣਾ ਰੋਡ ‘ਤੇ ਸਥਿਤ ਰਿਲਾਇੰਸ ਪੰਪ ਅੱਗੇ ਲਗਾਏ ਧਰਨੇ ਦੇ ਦਸਵੇਂ ਦਿਨ ਵੀ ਕਿਸਾਨ ਡਟੇ ਹੋਏ ਹਨ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜਿਨ੍ਹਾਂ ਚਿਰ ਖੇਤੀ ਵਿਰੋਧੀ ਪਾਸ ਕੀਤੇ ਬਿੱਲ ਰੱਦ ਨਹੀਂ ਕਰਦੀ ਉਨ੍ਹਾਂ ਚਿਰ ਤੱਕ ਕਿਸਾਨ ਜਥੇਬੰਦੀਆਂ ਆਪਣੇ ਹੱਕਾਂ ਲਈ ਸੰਘਰਸ਼ ਜਾਰੀ ਰੱਖਣਗੇ।