ਦਿੜ੍ਹਬਾ ਵਿਖੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਨੇ ਭਾਜਪਾ ਆਗੂ ਦੇ ਘਰ ਅੱਗੇ ਧਰਨਾ ਦਿੱਤਾ

ਦਿੜ੍ਹਬਾ ਮੰਡੀ (ਸੰਗਰੂਰ), 16 ਅਕਤੂਬਰ (ਨਿਊਜ਼ ਪੰਜਾਬ) – ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਨੇ ਰਿਲਾਇੰਸ ਪੰਪ ਤੂਰ ਬਨਜਾਰਾ ਦਾ ਘਿਰਾਓ ਕਰਕੇ ਪੱਕਾ ਮੋਰਚਾ ਲਾਇਆ ਹੋਇਆ ਹੈ। ਜਿਸ ਵਿਚ ਵੱਡੀ ਗਿਣਤੀ ਕਿਰਤੀ, ਨੌਜਵਾਨ, ਔਰਤਾਂ, ਬੱਚੇ, ਕਿਸਾਨ ਅਤੇ ਮਜ਼ਦੂਰ ਸ਼ਾਮਲ ਹੋਣ ਲਈ ਪਹੁੰਚਦੇ ਹਨ। ਅੱਜ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪ੍ਰਧਾਨ ਦਰਸਨ ਸਿੰਘ ਸਾਦੀਹਰੀ ਦੀ ਅਗਵਾਈ ਵਿਚ ਕਿਸਾਨਾਂ ਨੇ ਦਿੜ੍ਹਬਾ ਵਿਖੇ ਭਾਜਪਾ ਆਗੂ ਜਗਪਾਲ ਮਿੱਤਲ ਦੇ ਘਰ ਦਾ ਘਿਰਾਓ ਕੀਤਾ।