ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦਾ ਰੁਝਾਨ ਜਾਰੀ, ਪ੍ਰਸ਼ਾਸਨ ਹੋਇਆ ਖ਼ਾਮੋਸ਼
ਠੱਠੀ ਭਾਈ (ਮੋਗਾ), 16 ਅਕਤੂਬਰ (ਡਾ: ਸਵਰਨਜੀਤ ਸਿੰਘ) – ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਕਿਸਾਨਾਂ ਵੱਲੋਂ ਸ਼ਰੇਆਮ ਪਰਾਲੀ ਸਾੜਨ ਦਾ ਰੁਝਾਨ ਜਾਰੀ ਹੈ। ਬੇਸ਼ੱਕ ਇਸ ਸਬੰਧੀ ਸਰਕਾਰ ਵੱਲੋਂ ਵੱਖ ਵੱਖ ਮਹਿਕਮਿਆਂ ਨੂੰ ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਜਾਣਕਾਰੀ ਦੇਣ ਹਿਤ ਹਦਾਇਤਾਂ ਕੀਤੀਆਂ ਗਈਆਂ ਹਨ, ਪਰ ਉਕਤ ਮਹਿਕਮਿਆਂ ਦੇ ਨਾਲ ਨਾਲ ਪ੍ਰਸ਼ਾਸਨ ਵੀ ਇਸ ਮਾਮਲੇ ਸਬੰਧੀ ਖ਼ਾਮੋਸ਼ ਹੋ ਚੁੱਕਾ ਹੈ।