ਸ੍ਰੀ ਮੁਕਤਸਰ ਸਾਹਿਬ ਵਿਖੇ 15 ਹੋਰ ਪਾਜੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਨਿਊਜ਼ ਪੰਜਾਬ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 15 ਹੋਰ ਪਾਜੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 3, ਮਲੋਟ ਦੇ 5, ਗਿੱਦੜਬਾਹਾ 3, ਪਿੰਡ ਬਾਦਲ 1, ਪਿੰਡ ਕੱਟਿਆਂਵਾਲੀ 1, ਪਿੰਡ ਦੋਦਾ 1 ਅਤੇ ਪਿੰਡ ਮਹਾਂਬੱਧਰ ਦਾ 1 ਮਰੀਜ਼ ਸ਼ਾਮਿਲ ਹੈ। ਇਸ ਤੋਂ ਇਲਾਵਾ 22 ਮਰੀਜ਼ ਅੱਜ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ।