ਪੰਜਾਬ ਸਰਕਾਰ ਵੱਲੋਂ ਅਗਲੇ ਵਰ੍ਹੇ ਇੱਕ ਲੱਖ ਨੌਜਵਾਨਾਂ ਨੂੰ ਨਿਵਾਜਿਆ ਜਾਵੇਗਾ ਨੌਕਰੀਆਂ ਨਾਲ – ਸਰਕਾਰੀਆ
ਰਾਜਾਸਾਂਸੀ, 16 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਗਲੇ ਵਰ੍ਹੇ ਪੰਜਾਬ ਦੇ 1 ਲੱਖ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਅੰਮ੍ਰਿਤਸਰ ਦੇ ਪੁਲਿਸ ਥਾਣਾ ਰਾਜਾਸਾਂਸੀ ਵਿਖੇ ਪੁਲਿਸ ਦੇ ਨੌਜਵਾਨਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਪੁਲਿਸ ਮਹਿਕਮੇ ਨੂੰ ਐਨਰਜੀ ਡਰਿੰਕ ਵੰਡਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਬਾਰੇ ਪੁੱਛਣ ‘ਤੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਸਬੰਧੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਹੋ ਚੁੱਕੀ ਹੈ ਅਤੇ 19 ਅਕਤੂਬਰ ਦੇ ਵਿਧਾਨ ਸਭਾ ਇਜਲਾਸ ਵਿਚ ਕਿਸਾਨਾਂ ਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।