ਹੁਸ਼ਿਆਰਪੁਰ ‘ਚ ਕੋਰੋਨਾ ਦਾ ਕਹਿਰ ਜਾਰੀ : 91 ਨਵੇਂ ਮਰੀਜ਼ਾਂ ਦੀ ਪੁਸ਼ਟੀ, 2 ਦੀ ਮੌਤ
ਹੁਸ਼ਿਆਰਪੁਰ, 16 ਅਕਤੂਬਰ (ਨਿਊਜ਼ ਪੰਜਾਬ) – ਜ਼ਿਲ੍ਹੇ ‘ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 5318 ਹੋ ਗਈ ਹੈ, ਜਦਕਿ 2 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 192 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ 1285 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ ‘ਚ ਜ਼ਿਲੇ੍ਹ ਦੇ ਵੱਖ-ਵੱਖ ਸਿਹਤ ਬਲਾਕਾਂ ਨਾਲ ਸਬੰਧਿਤ 91 ਸੈਂਪਲ ਪਾਜ਼ੀਟਿਵ ਆਏ ਹਨ, ਜਦਕਿ 2 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।