ਅੰਮ੍ਰਿਤਸਰ ‘ਚ ਕੋਰੋਨਾ ਦੇ 40 ਨਵੇਂ ਮਾਮਲੇ, 2 ਮਰੀਜ਼ਾਂ ਦੀ ਮੌਤ
ਅੰਮ੍ਰਿਤਸਰ, 16 ਅਕਤੂਬਰ (ਨਿਊਜ਼ ਪੰਜਾਬ) – ਅੰਮ੍ਰਿਤਸਰ ‘ਚ ਕੋਰੋਨਾ ਵਾਇਰਸ ਦੇ ਅੱਜ 40 ਨਵੇਂ ਮਾਮਲੇ ਪਾਜ਼ੀਟਿਵ ਆਏ ਹਨ, ਜਿਸ ਨਾਲ ਕੁੱਲ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 11366 ਹੋ ਗਈ ਹੈ, ਇਨ੍ਹਾਂ ‘ਚੋਂ 10,469 ਠੀਕ ਹੋ ਚੁੱਕੇ ਹਨ ਤੇ 469 ਐਕਟਿਵ ਕੇਸ ਹਨ। ਇਸ ਤੋਂ ਇਲਾਵਾ ਅੱਜ ਕੋਰੋਨਾ ਕਾਰਨ 2 ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਕਾਰਨ ਕੋਰੋਨਾ ਕਾਰਨ ਮੌਤਾਂ ਦੀ ਕੁੱਲ ਗਿਣਤੀ 428 ਹੋ ਗਈ ਹੈ।