ਰਿਲਾਇੰਸ ਪੰਪ ਭੀਖੀ ਮੂਹਰੇ ਕਿਸਾਨਾਂ ਦਾ ਧਰਨਾ 15ਵੇਂ ਦਿਨ ਵੀ ਜਾਰੀ
ਭੀਖੀ, 16 ਅਕਤੂਬਰ (ਨਿਊਜ਼ ਪੰਜਾਬ) – ਬੀ.ਕੇ.ਯੂ ਸਿੱਧੂਪੁਰ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੁੱਧ ਕਾਰਪੋਰੇਟ ਘਰਾਨਿਆਂ ਦੇ ਵਪਾਰਿਕ ਅਦਾਰਿਆਂ ਅੱਗੇ ਦਿੱਤੇ ਜਾ ਰਹੇ ਧਰਨਿਆਂ ਦੀ ਕੜੀ ਤਹਿਤ ਜ਼ਿਲ੍ਹਾ ਮਾਨਸਾ ਦੇ ਭੀਖੀ ਦੇ ਰਿਲਾਇੰਸ ਪੰਪ ਮੂਹਰੇ ਲਾਇਆ ਧਰਨਾ 15ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਹੁਣ ਕੇਂਦਰ ਦੀ ਮੋਦੀ ਸਰਕਾਰ ਨਾਲ ਆਰ ਪਾਰ ਦੀ ਲੜਾਈ ਲੜੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।