ਮਨਜੀਤ ਸਿੰਘ ਤਰਸਿੱਕਾ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਤਰਸਿੱਕਾ ਤੋਂ ਪ੍ਰਧਾਨ ਨਿਯੁਕਤ

ਤਰਸਿੱਕਾ, 16 ਅਕਤੂਬਰ (ਨਿਊਜ਼ ਪੰਜਾਬ) – ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਸਰਕਲ ਤਰਸਿੱਕਾ ਤੋਂ ਸਰਕਲ ਜਥੇਦਾਰ ਦੀ ਨਿਯੁਕਤੀ ਸਬੰਧੀ ਇੱਕ ਭਰਵੀਂ ਇਕੱਤਰਤਾ ਮਲਕੀਤ ਸਿੰਘ ਏ.ਆਰ. ਸਾਬਕਾ ਵਿਧਾਇਕ ਜੰਡਿਆਲਾ ਗੁਰੂ ਦੀ ਅਗਵਾਈ ਹੇਠ ਹੋਈ ਜਿਸ ਵਿਚ ਉਨ੍ਹਾਂ ਸ਼ੋ੍ਮਣੀ ਅਕਾਲੀ ਦਲ ਪ੍ਰਤੀ ਵਫ਼ਾਦਾਰੀ ਅਤੇ ਪਾਰਟੀ ਲਈ ਦਿਨ ਰਾਤ ਕੀਤੇ ਕੰਮਾਂ ਨੂੰ ਧਿਆਨ ਵਿਚ ਰੱਖਦੇ ਹੋਏ ਪਾਰਟੀ ਹਾਈਕਮਾਨ ਵੱਲੋਂ ਲਏ ਫ਼ੈਸਲੇ ਅਨੁਸਾਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਜੰਡਿਆਲਾ ਗੁਰੂ ਮਨਜੀਤ ਸਿੰਘ ਤਰਸਿੱਕਾ ਨੂੰ ਸਰਕਲ ਤਰਸਿੱਕਾ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਮਲਕੀਤ ਸਿੰਘ ਏ.ਆਰ. ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਜੁਝਾਰੂ ਵਰਕਰਾਂ ਨੂੰ ਉਨ੍ਹਾਂ ਦਾ ਬਣਦਾ ਮਾਣ ਸਤਿਕਾਰ ਹਮੇਸ਼ਾ ਦਿੱਤਾ ਜਾਂਦਾ ਰਿਹਾ ਹੈ।