ਪੁਲਿਸ ਵੱਲੋਂ ਦੇਸੀ ਪਿਸਤੌਲ ਤੇ ਤਿੰਨ ਜਿੰਦਾ ਕਾਰਤੂਸ ਸਮੇਤ ਦੋ ਵਿਅਕਤੀ ਕਾਬੂ

ਰਾਜਾਸਾਂਸੀ, 17 ਅਕਤੂਬਰ (ਨਿਊਜ਼ ਪੰਜਾਬ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਥਾਣਾ ਕੰਬੋਅ ਵੱਲੋਂ ਪਿੰਡ ਪੰਡੋਰੀ ਵੜੈਚ ਵਿਖੇ ਲਗਾਏ ਗਏ ਨਾਕੇ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਰੋਕ ਕੇ, ਸ਼ੱਕ ਦੇ ਅਧਾਰ ‘ਤੇ ਲਈ ਤਲਾਸ਼ੀ ਦੌਰਾਨ ਇੱਕ ਦੇਸੀ ਪਿਸਤੌਲ, 12 ਬੋਰ ਤੇ ਤਿੰਨ ਜਿੰਦਾ ਕਾਰਤੂਸ ਸਮੇਤ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ। ਫੜੇ ਗਏ ਵਿਅਕਤੀਆਂ ਦੀ ਪਹਿਚਾਣ ਜੱਜਬੀਰ ਸਿੰਘ ਪੁੱਤਰ ਚਮਕੌਰ ਸਿੰਘ ਤੇ ਸਰਬਜੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਸੁਬਾਜਪੁਰਾਂ, ਥਾਣਾ ਸਦਰ ਤਰਨਤਾਰਨ ਵਜੋਂ ਹੋਈ। ਪੁਲਿਸ ਵੱਲੋਂ ਉਕਤ ਵਿਅਕਤੀਆਂ ਖਿਲਾਫ਼ ਮੁੱਕਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਕੀਤੀ ਗਈ ਹੈ।