ਫ਼ਰੀਦਕੋਟ ‘ਚ ਇਕ ਪਰਿਵਾਰ ਦੇ ਚਾਰ ਜੀਆਂ ਨੇ ਖੁਦ ਨੂੰ ਅੱਗ ਲਗਾ ਕੀਤੀ ਖੁਦਕੁਸ਼ੀ

ਫ਼ਰੀਦਕੋਟ, 17 ਅਕਤੂਬਰ (ਨਿਊਜ਼ ਪੰਜਾਬ)- ਫ਼ਰੀਦਕੋਟ ਤੋਂ ਇਕ ਭਿਆਨਕ ਖ਼ਬਰ ਸਾਹਮਣੇ ਆ ਰਹੀ ਹੈ। ਜ਼ਿਲ੍ਹੇ ਦੇ ਪਿੰਡ ਕਲੇਰ ਵਿਖੇ ਇਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਨੇ ਖੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰ ਲਈ। ਇਹ ਪਰਿਵਾਰ ਮੂਲ ਰੂਪ ਵਿਚ ਰਾਜਸਥਾਨ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜੋ ਇੱਥੇ ਇਕ ਇੱਟਾਂ ਦੇ ਭੱਠੇ ‘ਤੇ ਕੰਮ ਕਰਦਾ ਸੀ। ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।