21 ਅਕਤੂਬਰ ਤੱਕ ਨਿਰੰਤਰ ਜਾਰੀ ਰਹੇਗਾ ਰੇਲਵੇ ਟਰੈਕ ਦੇਵੀਦਾਸਪੁਰਾ ਵਿਖੇ ਕਿਸਾਨਾਂ ਦਾ ਧਰਨਾ
ਜੰਡਿਆਲਾ ਗੁਰੂ, 17 ਅਕਤੂਬਰ (ਨਿਊਜ਼ ਪੰਜਾਬ)- ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਦੇਵੀਦਾਸਪੁਰਾ ਵਿਖੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਚੱਲ ਰਹੇ ਅੰਦੋਲਨ ਦੇ ਅੱਜ 23ਵੇਂ ਦਿਨ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਵੱਡੀ ਤਾਦਾਦ ‘ਚ ਕਿਸਾਨਾਂ, ਨੌਜਵਾਨਾਂ, ਬੱਚਿਆਂ ਅਤੇ ਬੀਬੀਆਂ ਵਲੋਂ ਕਾਰਪੋਰੇਟ ਘਰਾਣਿਆ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਵਲੋਂ ਕਿਸਾਨ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਪੁਰਜ਼ੋਰ ਮੰਗ ਕੀਤੀ ਗਈ। ਕਿਸਾਨ ਆਗੂ ਗੁਰਬਚਨ ਸਿੰਘ ਚੱਬਾ ਅਤੇ ਲਖਵਿੰਦਰ ਸਿੰਘ ਵਰਿਆਮ ਨੰਗਲ ਨੇ ਦੱਸਿਆ ਕਿ ਕਿਸਾਨ ਜਥੇਬੰਦੀਆ ਵਲੋਂ ਰੇਲਵੇ ਲਾਈਨ ਦੇਵੀਦਾਸਪੁਰ ਵਿਖੇ ਲੱਗਾ ਧਰਨਾ 21 ਅਕਤੂਬਰ ਤੱਕ ਨਿਰੰਤਰ ਜਾਰੀ ਰਹੇਗਾ ਅਤੇ ਕਿਸਾਨ ਜਥੇਬੰਦੀਆਂ ਇਹ ਕਾਲੇ ਕਾਨੂੰਨ ਰੱਦ ਕਰਵਾ ਕੇ ਰਹਿਣਗੀਆਂ।