ਪਰਿਵਾਰਕ ਮੈਂਬਰਾਂ ਵਲੋਂ ਪ੍ਰਸ਼ਾਸਨ ਦੀ ਬੇਰੁਖੀ ਨੂੰ ਦੇਖਦਿਆਂ ਕਾਮਰੇਡ ਬਲਵਿੰਦਰ ਸਿੰਘ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ
ਭਿੱਖੀਵਿੰਡ, 17 ਅਕਤੂਬਰ (ਨਿਊਜ਼ ਪੰਜਾਬ)- ਬੀਤੀ ਕੱਲ੍ਹ ਘਰ ਭਿਖੀਵਿੰਡ ਵਿਖੇ ਘਰ ‘ਚ ਹਮਲਾ ਕਰਕੇ ਮਾਰ ਦਿੱਤੇ ਗਏ ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਦੇ ਪਰਿਵਾਰ ਵਲੋਂ ਭਾਵੇਂ ਬੀਤੇ ਕੱਲ੍ਹ ਮ੍ਰਿਤਕ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾ ਲਿਆ ਗਿਆ ਸੀ ਪਰ ਅੱਜ ਪਰਿਵਾਰਕ ਮੈਂਬਰਾਂ ਵਲੋਂ ਪ੍ਰਸ਼ਾਸਨ ਦੀ ਬੇਰੁਖੀ ਨੂੰ ਦੇਖਦਿਆਂ ਕਾਮਰੇਡ ਬਲਵਿੰਦਰ ਸਿੰਘ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਕਹਿਣਾ ਸੀ ਕਿ ਜਦੋਂ ਤੱਕ ਕਾਮਰੇਡ ਬਲਵਿੰਦਰ ਸਿੰਘ ਨੂੰ ਸ਼ਹੀਦ ਦਾ ਦਰਜਾ ਤੇ ਬਾਕੀ ਪਰਿਵਾਰ ਨੂੰ ਉੱਚ ਸੁਰੱਖਿਆ ਨਹੀਂ ਦਿੱਤੀ ਜਾਂਦੀ ਅਤੇ ਦੋਸ਼ੀ ਗ੍ਰਿਫ਼ਤਾਰ ਨਹੀਂ ਕੀਤੇ ਜਾਂਦੇ, ਉਦੋਂ ਤੱਕ ਕਾਮਰੇਡ ਬਲਵਿੰਦਰ ਸਿੰਘ ਦਾ ਸਸਕਾਰ ਨਹੀਂ ਕੀਤਾ ਜਾਵੇਗਾ।