ਕੈਬਨਿਟ ਮੰਤਰੀ ਬਾਜਵਾ ਵਲੋਂ ‘ਸਮਾਰਟ ਵਿਲੇਜ’ ਮੁਹਿੰਮ ਦੀ ਸ਼ੁਰੂਆਤ
ਲੁਧਿਆਣਾ, 17 ਅਕਤੂਬਰ (ਨਿਊਜ਼ ਪੰਜਾਬ)- ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਅੱਜ ‘ਸਮਾਰਟ ਵਿਲੇਜ’ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਕਾਂਗਰਸੀ ਵਰਕਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਬਾਜਵਾ ਨੇ ਕਿਹਾ ਕਿ ਪਿੰਡਾਂ ‘ਚ ਲੋਕਾਂ ਨੂੰ ਸਹੂਲਤਾਂ ਦੇਣ ਲਈ ਸਰਕਾਰ ਵਚਨਬੱਧ ਹੈ ਅਤੇ ਇਸ ਮੁਹਿੰਮ ਤਹਿਤ ਪਿੰਡਾਂ ‘ਚ ਪੀਣ ਵਾਲੇ ਪਾਣੀ ਦੀ ਸਪਲਾਈ, ਪੱਕੀਆਂ ਗਲੀਆਂ ਤੇ ਨਾਲੀਆਂ, ਪਾਰਕਾਂ ਅਤੇ ਸਟਰੀਟ ਲਾਈਟਾਂ ਲਗਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਰਕਾਰ ਪਿੰਡਾਂ ਦੇ ਵਿਕਾਸ ਲਈ ਕੋਈ ਵੀ ਕਸਰ ਨਹੀਂ ਛੱਡੇਗੀ।