ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਣ ਮੌਕੇ ਹੋ ਰਹੇ ਪ੍ਰਦਰਸ਼ਨ ਦੌਰਾਨ ਕਿਸਾਨ ਦੀ ਮੌਤ

ਪਟਿਆਲਾ, 17 ਅਕਤੂਬਰ (ਨਿਊਜ਼ ਪੰਜਾਬ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਅੱਜ ਥਾਂ-ਥਾਂ ‘ਤੇ ਕਿਸਾਨ ਯੂਨੀਅਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾ ਰਹੇ ਸਨ। ਇਸੇ ਕੜੀ ‘ਚ ਬਹਾਦਰਗੜ੍ਹ-ਘਨੌਰ ਰੋਡ ‘ਤੇ ਸਥਿਤ ਪਿੰਡ ਮਹਿਮਦਪੁਰ ਜੱਟਾਂ ਵਿਖੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਜਾ ਰਿਹਾ ਸੀ । ਇਸੇ ਦੌਰਾਨ ਮਹਿਮਦਪੁਰ ਦੇ ਹੀ ਇਕ ਕਿਸਾਨ ਹਰਬੰਸ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।