ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਆੜ੍ਹਤੀਆ ਐਸੋਸੀਏਸ਼ਨ ਤੇ ਖੇਤ ਮਜ਼ਦੂਰਾਂ ਨੇ ਕੇਂਦਰ ਸਰਕਾਰ ਦਾ ਸਾੜਿਆ ਪੁਤਲਾ

ਅਮਲੋਹ, 17 ਅਕਤੂਬਰ (ਨਿਊਜ਼ ਪੰਜਾਬ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ 3 ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਆਉਂਦੀ ਮਾਰਕੀਟ ਕਮੇਟੀ ਅਮਲੋਹ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੇ ਅਹੁਦੇਦਾਰਾਂ, ਆੜ੍ਹਤੀਆ ਐਸੋਸੀਏਸ਼ਨ ਦੇ ਸਮੁੱਚੇ ਆੜ੍ਹਤੀਆਂ ਅਤੇ ਖੇਤ ਮਜ਼ਦੂਰਾਂ ਵਲੋਂ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਸੌਟੀ ਅਤੇ ਪ੍ਰਧਾਨ ਜਗਵਿੰਦਰ ਸਿੰਘ ਰਹਿਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਮੋਦੀ ਸਰਕਾਰ ਵਲੋਂ ਜਲਦ ਨਵੇਂ ਖੇਤੀ ਕਾਨੂੰਨ ਰੱਦ ਨਾ ਕੀਤੇ ਗਏ ਤਾਂ ਉਹ ਉਹ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਕੇਂਦਰੀ ਸਰਕਾਰ ਦੀ ਹੋਵੇਗੀ।