ਯੂਥ ਕਾਂਗਰਸੀਆਂ ਵਲੋਂ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ
ਲੁਧਿਆਣਾ, 17 ਅਕਤੂਬਰ (ਨਿਊਜ਼ ਪੰਜਾਬ)- ਲੁਧਿਆਣਾ ‘ਚ ਉੱਘੇ ਵਕੀਲ ਬਿਕਰਮ ਸਿੱਧ ਦੀ ਭਾਜਪਾ ‘ਚ ਸ਼ਮੂਲੀਅਤ ਮੌਕੇ ਰੱਖੇ ਗਏ ਸਮਾਗਮ ਦੌਰਾਨ ਯੂਥ ਕਾਂਗਰਸੀਆਂ ਵਲੋਂ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਹ ਸਮਾਗਮ ਫ਼ਿਰੋਜਪੁਰ ਰੋਡ ਸਥਿਤ ਇਕ ਹੋਟਲ ‘ਚ ਹੋ ਰਿਹਾ ਹੈ। ਯੂਥ ਕਾਂਗਰਸੀਆਂ ਵਲੋਂ ਹੋਟਲ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਪ੍ਰਧਾਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਸਥਿਤੀ ਤਣਾਅਪੂਰਨ ਹੁੰਦੀ ਦੇਖ ਕੇ ਪੁਲਿਸ ਵਲੋਂ ਇੱਥੇ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਅਸ਼ਵਨੀ ਸ਼ਰਮਾ ਨੂੰ ਹੋਟਲ ‘ਚ ਹੀ ਕੁਝ ਸਮਾਂ ਰੁਕਣ ਲਈ ਕਿਹਾ ਗਿਆ ਹੈ।