ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ‘ਚ ਫੂਕੇ ਗਏ ਪ੍ਰਧਾਨ ਮੰਤਰੀ ਦੇ ਪੁਤਲੇ
ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਨਿਊਜ਼ ਪੰਜਾਬ)- ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ‘ਚ ਅੱਜ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਕੇਂਦਰ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਬੇਸਿੱਟਾ ਰਹਿਣ ਦੇ ਵਿਰੋਧ ‘ਚ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ ਗਏ ਅਤੇ ਰੋਸ ਪ੍ਰਦਰਸ਼ਨ ਕੀਤੇ ਗਏ। ਪਿੰਡ ਅਕਾਲਗੜ੍ਹ ਵਿਖੇ ਕਿਸਾਨਾਂ ਅਤੇ ਬੱਚਿਆਂ ਨੇ ਨੰਗੇ ਧੜ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਪਿੰਡ ਹਰੀਕੇ ਕਲਾਂ ਵਿਖੇ ਅਨੋਖਾ ਪ੍ਰਦਰਸ਼ਨ ਕੀਤਾ ਗਿਆ, ਜਿਸ ‘ਚ ਖੇਤੀ ਸੰਦ ਮੋਢਿਆਂ ‘ਤੇ ਰੱਖ ਕੇ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨਾਂ ‘ਚ ਔਰਤਾਂ ਵੀ ਸ਼ਾਮਿਲ ਹੋਈਆਂ।