ਪ੍ਰਸਾਸ਼ਨ ਕਿਸੇ ਵੀ ਅਣਸੁਖਾਵੀਂ ਸਥਿਤੀ ਦਾ ਮੁਕਾਬਲਾ ਕਰਨ ਨੂੰ ਤਿਆਰ-ਡਿਪਟੀ ਕਮਿਸ਼ਨਰ -ਰਜਿਸਟਰੀ ਆਦਿ ਕੰਮਾਂ ਲਈ ਬਾਇਮੈਟ੍ਰਿਕ ਹਾਜ਼ਰੀ ਦੀ ਫ਼ਿਲਹਾਲ ਲੋੜ ਨਹੀਂ


-ਨੋਵਲ ਕਰੋਨਾ ਵਾਇਰਸ (ਕੋਵਿਡ19)-
-ਬਿਮਾਰੀ ਇਲਾਜ਼ਯੋਗ, ਲੋਕ ਸੋਸ਼ਲ ਮੀਡੀਆ ਦੀਆਂ ਅਫ਼ਵਾਹਾਂ ਤੋਂ ਸਾਵਧਾਨ ਰਹਿਣ
-ਸਰਕਾਰੀ ਹਸਪਤਾਲਾਂ ਵਿੱਚ ਆਈਸੋਲੇਸ਼ਨ ਵਾਰਡ ਐਂਡ ਫਲੂ ਕਾਰਨਰ ਸਥਾਪਤ-ਸਿਵਲ ਸਰਜਨ
-ਡਿਪਟੀ ਕਮਿਸ਼ਨਰ ਵੱਲੋਂ ਅਗਾਂਊ ਪ੍ਰਬੰਧਾਂ ਦਾ ਜਾਇਜ਼ਾ
ਲੁਧਿਆਣਾ, 6 ਮਾਰਚ  ( ਨਿਊਜ਼ ਪੰਜਾਬ )–ਵਿਸ਼ਵ ਭਰ ਵਿੱਚ ਫੈਲ ਰਹੀ ਬਿਮਾਰੀ ਨੋਵਲ ਕੋਰੋਨਾ ਵਾਇਰਸ (ਕੋਵਿਡ19) ਦੇ ਸੰਭਾਵੀ ਖ਼ਤਰੇ ਦਾ ਟਾਕਰਾ ਕਰਨ ਲੋੜੀਂਦੇ ਅਗਾਂਊਂ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਜ਼ਿਲ•ਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸ੍ਰੀਮਤੀ ਅੰਮ੍ਰਿਤ ਸਿੰਘ, ਸ੍ਰ. ਇਕਬਾਲ ਸਿੰਘ ਸੰਧੂ, ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਸ੍ਰ. ਜਸਪਾਲ ਸਿੰਘ (ਸਾਰੇ ਵਧੀਕ ਡਿਪਟੀ ਕਮਿਸ਼ਨਰ), ਸਮੂਹ ਐੱਸ. ਡੀ. ਐੱਮਜ਼ ਅਤੇ ਹੋਰ ਅਧਿਕਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਅਗਰਵਾਲ ਨੇ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਵੱਲੋਂ ਕਿਸੇ ਵੀ ਅਣਸੁਖਾਵੀਂ ਸਥਿਤੀ ਦਾ ਮੁਕਾਬਲਾ ਕਰਨ ਲਈ ਪੂਰੀ ਤਰ•ਾਂ ਤਿਆਰੀ ਹੈ। ਉਨ•ਾਂ ਕਿਹਾ ਕਿ ਹਾਲਾਂਕਿ ਭਾਰਤ ਵਿੱਚ ਸਥਿਤੀ ਇੰਨੀ ਖਤਰਨਾਕ ਨਹੀਂ ਹੈ, ਪਰ ਸਾਨੂੰ ਆਪਣੇ ਆਪ ਨੂੰ ਅਤੇ ਦੂਸਰਿਆਂ ਨੂੰ ਨੋਵਲ ਕਰੋਨਾ ਵਾਇਰਸ ਤੋਂ ਸੁਰੱਖਿਅਤ ਰਹਿਣ ਲਈ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।ਉਨ•ਾਂ ਸਲਾਹ ਦਿੱਤੀ ਕਿ ਸਾਨੂੰ ਸਾਵਧਾਨ ਰਹਿਣਾ ਚਾਹੀਦਾ ਹੈ ਅਤੇ ਸਫਾਈ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਣਾ ਚਾਹੀਦਾ ਹੈ, ਜਿਵੇਂ ਨਿਯਮਿਤ ਤੌਰ ‘ਤੇ ਹੱਥ ਧੋਣੇ, ਲੋਕਾਂ ਨਾਲ ਨੇੜਲੇ ਸੰਪਰਕ ਤੋਂ ਪਰਹੇਜ਼ ਕਰਨਾ ਆਦਿ।
ਉਨ•ਾਂ ਦੱਸਿਆ ਕਿ ਮਾਲ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਫਿਲਹਾਲ ਰਜਿਸਟਰੀ ਆਦਿ ਕੰਮਾਂ ਲਈ ਬਾਇਮੈਟ੍ਰਿਕ ਹਾਜ਼ਰੀ ਨੂੰ ਬੰਦ ਕਰ ਦਿੱਤਾ ਗਿਆ ਹੈ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਬਿਮਾਰੀ ਇਲਾਜ਼ਯੋਗ ਹੈ ਅਤੇ ਇਸ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਉਨ•ਾਂ ਕਿਹਾ ਕਿ ਲੋਕਾਂ ਨੂੰ ਸੋਸ਼ਲ ਮੀਡੀਆ ‘ਤੇ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ। ਜੇਕਰ ਭਵਿੱਖ ਵਿੱਚ ਜ਼ਿਲ•ਾ ਲੁਧਿਆਣਾ ਵਿੱਚ ਅਜਿਹਾ ਕੋਈ ਮਾਮਲਾ ਸਾਹਮਣੇ ਆਉਂਦਾ ਵੀ ਹੈ ਤਾਂ ਜ਼ਿਲ•ਾ ਪ੍ਰਸਾਸ਼ਨ ਵੱਲੋਂ ਇਸ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ।
ਇਸ ਸੰਬੰਧੀ ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਅਤੇ ਜ਼ਿਲ•ਾ ਐਪੀਡੀਮੋਲੋਜਿਸਟ ਡਾ. ਰਮੇਸ਼ ਨੇ ਦੱਸਿਆ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਆਈਸੋਲੇਸ਼ਨ ਵਾਰਡ ਐਂਡ ਫਲੂ ਕਾਰਨਰ ਸਥਾਪਤ ਕੀਤੇ ਜਾ ਚੁੱਕੇ ਹਨ।ਸਾਰੇ ਹੈਲਥ ਸੁਪਰਵਾਈਜਰਾਂ ਅਤੇ ਵਰਕਰਾਂ ਦੁਆਰਾ ਜ਼ਿਲ•ਾ ਲੁਧਿਆਣਾ ਵਿੱਚ ਪੈਂਦੇ ਸਰਕਾਰੀ ਪ੍ਰਾਇਵੇਟ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ, ਕਾਲਜਾਂ, ਸਰਕਾਰੀ ਦਫਤਰ, ਸ਼ਾਪਿੰਗ ਮਾਲ, ਪੀ.ਵੀ.ਆਰ. ਥੀਏਟਰਜ਼, ਰੇਲਵੇ ਸਟੇਸ਼ਨ, ਬੱਸ ਸਟੈਡ ਅਤੇ ਹੋਰ ਭੀੜ ਵਾਲੀਆ ਥਾਵਾਂ @ਤੇ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਓ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਸਮੂਹ ਟੀਮਾਂ ਵੱਲੋਂ ਸੰਭਾਵੀ ਖ਼ਤਰੇ ਵਾਲੇ ਸਥਾਨਾਂ ਦੀ ਵਿਜ਼ਟ ਕੀਤੀ ਜਾ ਰਹੀ ਹੈ । ਸਕੂਲੀ ਬੱਚਿਆ ਅਤੇ ਲੋਕਾਂ ਨੂੰ ਨੋਵਲ ਕੋਰੋਨਾ ਵਾਇਰਸ ਬਿਮਾਰੀ ਨਾਲ ਨੱਜਿਠਣ ਲਈ ਬਿਮਾਰੀ ਦੇ ਲੱਛਣਾਂ ਅਤੇ ਬਚਾਓ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੂਰੇ ਜ਼ਿਲ•ੇ ਨੂੰ ਕਵਰ ਕਰਨ ਲਈ 43 ਰੈਪਿਡ ਰਿਸਪਾਂਸ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ।
ਡਾ. ਬੱਗਾ ਨੇ ਦੱਸਿਆ ਕਿ ਇਸ ਬਿਮਾਰੀ ਦਾ ਪਤਾ ਲਗਾਉਣ ਲਈ ਖਾਂਸੀ, ਬੁਖਾਰ ਅਤੇ ਨਮੁਨੀਆਂ ਦੇ ਲੱਛਣ ਹੋ ਸਕਦੇ ਹਨ। ਜਿਸ ਦੇ ਬਚਾਅ ਲਈ ਯਤਨ ਕੀਤੇ ਜਾਣੇ ਬਹੁਤ ਜ਼ਰੂਰੀ ਹਨ। ਇਸ ਲਈ ਧਿਆਨ ਰੱਖਣਾ ਚਾਹੀਦਾ ਹੈ ਕਿ ਜੇਕਰ ਕਿਸੇ ਵਿਅਕਤੀ ਨੇ ਪਿਛਲੇ 30 ਦਿਨਾਂ ਵਿੱਚ ਚੀਨ ਦਾ ਦੌਰਾ ਕੀਤਾ ਹੈ ਅਤੇ ਉਸ ਵਿੱਚ ਉਪਰੋਕਤ ਲਿਖੇ ਲੱਛਣ ਹਨ ਤਾਂ ਉਹ ਸਲਾਹ ਅਤੇ ਇਲਾਜ ਲਈ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਜਾਂ ਕਾਲ ਸੈਂਟਰ ਨੰਬਰਾਂ ਨਾਲ ਸੰਪਰਕ ਕਰ ਸਕਦਾ ਹੈ। ਸਮੇਂ-ਸਮੇਂ ‘ਤੇ ਹੱਥਾਂ ਨੂੰ ਚੰਗੀ ਤਰ•ਾਂ ਸਾਬਣ ਨਾਲ ਧੋਣਾ ਚਾਹੀਦਾ ਹੈ। ਮੂੰਹ ਢੱਕ ਕੇ ਰੱਖਣਾ ਅਤੇ ਦੂਜੇ ਵਿਅਕਤੀਆਂ ਤੋਂ ਦੂਰੀ ਬਣਾਈ ਕੇ ਰੱਖਣੀ ਚਾਹੀਦੀ ਹੈ। ਇਸ ਤੋਂ ਇਲਾਵਾ ਭੀੜ ਵਾਲੀਆਂ ਥਾਵਾਂ ਵਿੱਚ ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਘਰੇਲੂ ਨੁਸਖਿਆਂ ਦਾ ਇਸਤੇਮਾਲ ਨਾ ਕਰੋ ਸਗੋਂ ਡਾਕਟਰੀ ਸਲਾਹ ਨਾਲ ਦਵਾਈ ਲਵੋ। ਖੰਘਦੇ ਜਾਂ ਝਿਕਦੇ ਸਮੇਂ ਮੁੰਹ ਨੂੰ ਢੱਕ ਕੇ ਰੱਖੋ।
ਡਾ. ਬੱਗਾ ਨੇ ਕਿਹਾ ਕਿ ਜੇਕਰ ਕਿਸੇ ਨੇ ਚੀਨ ਜਾਂ ਹੋਰ ਦੇਸ਼ ਜਿਥੇ ਕਰੋਨਾ ਵਾਇਰਸ ਮੌਜੂਦ ਹੈ ਦਾ ਦੌਰਾ ਕੀਤਾ ਹੈ ਤਾਂ ਉਪਰੋਕਤ ਬਿਮਾਰੀ ਦੇ ਲੱਛਣ ਹੋਣ ਤਾਂ ਨਜਦੀਕੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ । ਜ਼ਿਲ•ਾ ਲੁਧਿਆਣਾ ਦਾ ਹੈਲਪ ਲਾਇਨ ਨੰਬਰ 01612444193, ਡਾ.ਦਿਵਜੋਤ ਸਿੰਘ ਮੋਬਾਇਲ ਨੰਬਰ- 9041274030, ਡਾ.ਰਮੇਸ਼ ਕੁਮਾਰ ਮੋਬਾਇਲ ਨੰਬਰ-9855716180 ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ•ਾ ਲੁਧਿਆਣਾ ਵਿੱਚ ਪ੍ਰਾਇਵੇਟ ਹਸਪਤਾਲਾਂ ਵੱਲੋਂ ਕਰੋਨਾ ਵਾਇਰਸ ਨੂੰ ਨਜਿੱਠਣ ਲਈ ਤਿਆਰੀਆਂ ਕਰ ਲਈਆਂ ਗਈਆਂ ਹਨ, ਜਿਸ ਲਈ ਉਹਨਾਂ ਵੱਲੋਂ 55 ਬੈੱਡ, 38 ਵੈਂਟੀਲੇਟਰ ਆਈਸੋਲੇਸ਼ਨ ਵਾਰਡਾਂ ਵਿੱਚ ਮੌਜੂਦ ਹਨ। ਸਰਕਾਰੀ ਹਸਪਤਾਲਾਂ 45 ਬੈੱਡ ਤਿਆਰ ਕਰ ਲਏ ਗਏ ਹਨ।
ਡਾ. ਬੱਗਾ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਕਤ ਦੱਸੇ ਗਏ ਬਿਮਾਰੀ ਦੇ ਚਿੰਨ• ਲੱਛਣਾਂ ਦੇ ਮਰੀਜਾਂ ਦੇ ਸੰਪਰਕ ਵਿੱਚ ਨਾ ਆਇਆ ਜਾਵੇ। ਕਰੋਨਾ ਬਿਮਾਰੀ ਤੋਂ ਪ੍ਰਭਾਵਿਤ ਦੇਸ਼ਾਂ ਦੀ ਯਾਤਰਾ ਨਾ ਕੀਤੀ ਜਾਵੇ। ਉਹਨਾਂ ਦੇਸ਼ਾਂ ਤੋਂ ਆਏ ਯਾਤਰੀਆਂ ਤੋਂ ਚੌਕੰਨੇ ਰਿਹਾ ਜਾਵੇ। ਉਹਨਾਂ ਤੋਂ 2 ਮੀਟਰ ਦੀ ਦੂਰੀ ਰੱਖੀ ਜਾਵੇ। ਭੀੜ ਵਾਲੀਆਂ ਸਥਾਨਾਂ @ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਹੱਥ ਮਿਲਾਉਣ ਜਾਂ ਗਲੇ ਮਿਲਣ ਦੀ ਬਜਾਏ ਸਤਿ ਸ੍ਰੀ ਅਕਾਲ/ਨਮਸਤੇ ਬੁਲਾਈ ਜਾਵੇ। ਸਮੇਂ-ਸਮੇਂ ‘ਤੇ ਹੱਥਾਂ ਨੂੰ ਚੰਗੀ ਤਰ•ਾਂ ਸਾਬਣ ਨਾਲ ਧੋਣਾ ਚਾਹੀਦਾ ਹੈ।