ਜਸਵਿੰਦਰ ਬੜੀ ਬਣੇ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ

ਪਠਾਨਕੋਟ, 17 ਅਕਤੂਬਰ (ਨਿਊਜ਼ ਪੰਜਾਬ)- ਅੱਜ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ‘ਚ ਸੂਬਾ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਸ਼ਾਮਿਲ ਹੋਏ। ਇਸ ਮੌਕੇ ਸਰਦਾਰ ਕੇਵਲ ਸਿੰਘ ਸਿੱਧੂ ਮਾਜੌਦਾ ਜਨਰਲ ਸਕੱਤਰ ਦੇ ਸੇਵਾ ਮੁਕਤ ਹੋਣ ਕਾਰਨ ਜਸਵਿੰਦਰ ਸਿੰਘ ਬੜੀ ਸੰਗਰੂਰ ਨੂੰ ਸਰਬ ਸੰਮਤੀ ਨਾਲ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਦਾ ਜਨਰਲ ਸਕੱਤਰ ਚੁਣਿਆ ਗਿਆ।