ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਜਿਹੜਾ ਵੀ ਬਿੱਲ ਜਾਂ ਖਰੜਾ ਲਿਆ ਰਹੇ ਹਨ, ਉਸ ਨੂੰ ਜਨਤਕ ਕੀਤਾ ਜਾਵੇ- ਮਜੀਠੀਆ
ਚੰਡੀਗੜ੍ਹ, 17 ਅਕਤੂਬਰ (ਨਿਊਜ਼ ਪੰਜਾਬ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਨੂੰ ਲੈ ਕੇ ਕਿਹਾ ਹੈ ਕਿ ਅੱਜ ਅਕਾਲੀ ਦਲ ਦੇ ਵਿਧਾਇਕ ਦਲ ਦੀ ਬੈਠਕ ਹੋਈ। ਇਸ ਬੈਠਕ ਦੌਰਾਨ ਸਾਰੇ ਵਿਧਾਇਕਾਂ ਨੇ ਇੱਕਜੁੱਟ ਹੁੰਦਿਆਂ ਕਿਹਾ ਕਿ ਜਿਹੜਾ ਗਠਜੋੜ ਚੱਲ ਰਿਹਾ ਹੈ, ਉਸ ਦੀ ਉਹ ਨਿਖੇਧੀ ਕਰਦੇ ਹਨ। ਨਾਲ ਹੀ ਇਸ ਮੌਕੇ ਮਜੀਠੀਆ ਨੇ ਕਿਹਾ ਕਿ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੁੱਖ ਮੰਤਰੀ ਜਿਹੜਾ ਵੀ ਬਿੱਲ ਜਾਂ ਖਰੜਾ ਲਿਆ ਰਹੇ ਹਨ, ਉਸ ਨੂੰ ਜਨਤਕ ਕੀਤਾ ਜਾਵੇ।