ਲੁਧਿਆਣਾ ‘ਚ ਕੋਰੋਨਾ ਕਾਰਨ 3 ਮਰੀਜ਼ਾਂ ਦੀ ਮੌਤ, 71 ਨਵੇਂ ਮਾਮਲੇ ਆਏ ਸਾਹਮਣੇ

ਲੁਧਿਆਣਾ, 17 ਅਕਤੂਬਰ (ਨਿਊਜ਼ ਪੰਜਾਬ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ‘ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ ਅੱਜ 3 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ‘ਚੋਂ 1 ਮ੍ਰਿਤਕ ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 1 ਰੋਪੜ ਅਤੇ 1 ਨਵਾਂਸ਼ਹਿਰ ਜ਼ਿਲ੍ਹੇ ਨਾਲ ਸਬੰਧ ਰੱਖਦਾ ਸੀ। ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ, ਜਿਸ ਮਰੀਜ਼ ਦੀ ਮੌਤ ਹੋਈ ਹੈ, ਉਹ ਪਿੰਡ ਜੰਡੀ ਨੇੜੇ ਜਗਰਾਉਂ ਦੀ ਰਹਿਣ ਵਾਲੀ ਔਰਤ ਸੀ। ਮ੍ਰਿਤਕਾ ਦੀ ਉਮਰ ਲਗਭਗ 71 ਸਾਲ ਦੇ ਕਰੀਬ ਸੀ। ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ‘ਚ ਅੱਜ 71 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 54 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 17 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ ।