ਪਠਾਨਕੋਟ ‘ਚ ਕੋਰੋਨਾ ਕਾਰਨ 3 ਹੋਰ ਮੌਤਾਂ, 18 ਨਵੇਂ ਮਾਮਲੇ ਆਏ ਸਾਹਮਣੇ

ਪਠਾਨਕੋਟ, 17 ਅਕਤੂਬਰ (ਨਿਊਜ਼ ਪੰਜਾਬ)- ਪਠਾਨਕੋਟ ‘ਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਕ ਅੱਜ ਕੋਰੋਨਾ ਦੇ 18 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂਕਿ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ ਹਸਪਤਾਲ ਪਠਾਨਕੋਟ ਦੇ ਐਸ. ਐਮ. ਓ. ਡਾਕਟਰ ਭੁਪਿੰਦਰ ਸਿੰਘ ਨੇ ਕਰਦਿਆਂ ਅੱਗੇ ਕਿਹਾ ਕਿ ਕਿ ਜ਼ਿਲ੍ਹਾ ਪਠਾਨਕੋਟ ‘ਚ ਅੱਜ 31 ਮਰੀਜ਼ਾਂ ਨੂੰ ਸਿਹਤਯਾਬੀ ਤੋਂ ਬਾਅਦ ਛੁੱਟੀ ਦੇ ਕੇ ਘਰ ਭੇਜਿਆ ਗਿਆ ਹੈ।