ਸਮੁੰਦੜਾ ਵਿਖੇ ਕਿਸਾਨਾਂ ਨੇ ਸਾੜਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ

ਸਮੁੰਦੜਾ, 17 ਅਕਤੂਬਰ (ਨਿਊਜ਼ ਪੰਜਾਬ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਸਮੁੰਦੜਾ ਵਿਖੇ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੁਕਿਆ ਗਿਆ ਅਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਸਿੰਘ ਅਤੇ ਕੁਲਵਿੰਦਰ ਚਾਹਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਗੱਲਬਾਤ ਕਰਨ ਦੇ ਬਹਾਨੇ ਕਿਸਾਨ ਅੰਦੋਲਨ ਨੂੰ ਫ਼ੇਲ੍ਹ ਕਰਨ ਦੀ ਕੋਝੀ ਸਾਜ਼ਿਸ਼ ਰਚੀ ਸੀ, ਜਿਸ ਨੂੰ ਕਿਸਾਨ ਆਗੂਆਂ ਵਲੋਂ ਸਮਝਦਾਰੀ ਨਾਲ ਬੇਨਕਾਬ ਕਰ ਦਿੱਤਾ ਗਿਆ। ਇਸ ਪ੍ਰਦਰਸ਼ਨ ‘ਚ ਵੱਡੀ ਗਿਣਤੀ ‘ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ।