ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਰੇਲ ਰੋਕੋ ਅੰਦੋਲਨ 17ਵੇਂ ਦਿਨ ‘ਚ ਦਾਖਲ

ਜੈਤੋ, 17 ਅਕਤੂਬਰ (ਨਿਊਜ਼ ਪੰਜਾਬ) – ਪੰਜਾਬ ਦੀਆਂ 29 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਫ਼ਰੀਦਕੋਟ ਵੱਲੋਂ ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲਵੇ ਸਟੇਸ਼ਨ ਤੇ ਅਣਮਿੱਥੇ ਸਮੇਂ ਲਏ ਗਏ ਕਾਲੇ ਕਾਨੂੰਨਾਂ ਦੇ ਵਿਰੁੱਧ ਧਰਨਾ 17ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਜਥੇਬੰਦੀ ਦੇ ਆਗੂਆਂ ਦੀ ਅਗਵਾਈ ਵਿਚ ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲਵੇ ਸਟੇਸ਼ਨ ਤੋਂ ਜੈਤੋ-ਕੋਟਕਪੂਰਾ ਰੋਡ ਤੱਕ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਰੋਸ ਮਾਰਚ ਕਰਦਿਆ ਕੇਂਦਰ ਦੀ ਮੋਦੀ ਸਰਕਾਰ, ਅੰਬਾਨੀ ਅਤੇ ਅੰਡਾਨੀ ਦੇ ਪੁਤਲੇ ਸਾੜ ਕੇ ਇਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਮੋਦੀ ਸਰਕਾਰ ਇਹ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ, ਇਹ ਧਰਨੇ ਉਦੋਂ ਤੱਕ ਚੱਲਦੇ ਰਹਿਣਗੇ।