ਨੌਜਵਾਨ ਨੇ ਫਾਹਾ ਲੈ ਕੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ

ਛੇਹਰਟਾ, 17 ਅਕਤੂਬਰ (ਨਿਊਜ਼ ਪੰਜਾਬ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਿਊ ਰਣਜੀਤਪੁਰਾ ਵਿਖੇ ਇੱਕ ਵਿਆਹੇ ਨੌਜਵਾਨ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੀ ਸੂਚਨਾ ਪੁਲਿਸ ਥਾਣਾ ਛੇਹਰਟਾ ਨੂੰ ਮਿਲਣ ‘ਤੇ ਥਾਣਾ ਮੁਖੀ ਰਾਜਵਿੰਦਰ ਕੌਰ ਨੇ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜਿਆ ਗਿਆ ਤੇ ਮਿ੍ਰਤਕ ਦੀ ਪਤਨੀ ਦੇ ਬਿਆਨਾ ਦੇ ਆਧਾਰ ‘ਤੇ ਪੁਲਿਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ।